ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਦੋ ਵੱਡੇ ਪ੍ਰਾਜੈਕਟ ਮਨਜ਼ੂਰ ਹੋਏ ਹਨ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਹਨ। ਇੱਕ ਪ੍ਰੋਜੈਕਟ ਫ਼ਿਰੋਜ਼ਪੁਰ ਅਤੇ ਦੂਜਾ ਖਟਕੜਕਲਾਂ ਵਿੱਚ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ ਖਟਕੜਕਲਾਂ ਵਿੱਚ ਵਿਰਾਸਤੀ ਗਲੀ ਬਣਾਉਣ ਲਈ 53 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰ ਸਰਕਾਰ ਦੇ ਇਸ ਐਲਾਨ ‘ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਉਹ ਇਸ ਪ੍ਰੋਜੈਕਟ ‘ਤੇ ਕਾਫੀ ਸਮੇਂ ਤੋਂ ਕੰਮ ਕਰ ਰਹੇ ਸਨ। ਇਸ ਪ੍ਰੋਜੈਕਟ ਨੂੰ ਲੈ ਕੇ ਗਜੇਂਦਰ ਸ਼ੇਖਾਵਤ ਨਾਲ ਵੀ ਕਈ ਵਾਰ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਖਟਕੜਕਲਾਂ ਦੇ ਵਿਕਾਸ ਲਈ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਦਾ ਵਾਅਦਾ ਕੀਤਾ ਸੀ। ਕੇਂਦਰ ਸਰਕਾਰ ਨੇ ਇਹ ਵਾਅਦਾ ਪੂਰਾ ਕਰ ਦਿੱਤਾ ਹੈ।
