ਗੁਰਦਾਸ ਮਾਨ ਦਾ ਸ਼ੋਅ ਅਚਾਨਕ ਰੱਦ

ਚੰਡੀਗੜ੍ਹ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਵਿਦਿਆਰਥੀਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਹ ਫੈਸਲਾ ਲੈਣਾ ਪਿਆ। ਜਿਵੇਂ ਹੀ ਇਹ ਖ਼ਬਰ ਵਿਦਿਆਰਥੀਆਂ ਤੱਕ ਪਹੁੰਚੀ, ਉਹ ਯੂਨੀਵਰਸਿਟੀ ਕੈਂਪਸ ’ਚ ਧਰਨੇ ’ਤੇ ਬੈਠ ਗਏ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਹਨਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਨੇ ਬਿਨਾਂ ਕਿਸੇ ਕਾਰਨ ਦੇ ਇਸ ਨੂੰ ਰੱਦ ਕਰ ਦਿੱਤਾ। ਵਿਦਿਆਰਥੀਆਂ ਦੀ ਮੰਗ ਹੈ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਗੁਰਦਾਸ ਮਾਨ ਦਾ ਪ੍ਰੋਗਰਾਮ ਹੋਣ ਦਿੱਤਾ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।