ਵਿਆਹ ‘ਚ ਗਏ ਪਰਿਵਾਰ ਦੇ ਘਰ ਚੋਰੀ, ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੁਰਾਈ

ਪੰਜਾਬ

ਕਪੂਰਥਲਾ, 26 ਮਾਰਚ,ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੇ ਪ੍ਰੀਤ ਨਗਰ ’ਚ ਇੱਕ ਪਰਿਵਾਰ ਦੇ ਘਰ ’ਚ ਚੋਰੀ ਹੋ ਗਈ। ਪਰਿਵਾਰ ਦੇ ਮੈਂਬਰ ਦਿੱਲੀ ’ਚ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਗਏ ਸਨ, ਤੇ ਜਦੋਂ ਵਾਪਸ ਆਏ ਤਾਂ ਘਰ ’ਚ ਸਾਰਾ ਸਮਾਨ ਖਿਲਰਿਆ ਪਿਆ ਸੀ। ਚੋਰਾਂ ਨੇ ਘਰ ਦੀ ਰਸੋਈ ਦੀ ਗਰਿੱਲ ਤੋੜ ਕੇ ਅੰਦਰ ਦਾਖਲ ਹੋ ਕੇ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਦੀ ਪਛਾਣ ਲਈ ਸੀਸੀਟੀਵੀ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।