ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਪੰਜਾਬ

ਅਜਨਾਲਾ, 27 ਮਾਰਚ,ਬੋਲੇ ਪੰਜਾਬ ਬਿਊਰੋ :
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਅਜਨਾਲਾ ਹਿੰਸਾ ਮਾਮਲੇ ਸਬੰਧੀ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਅਜਨਾਲਾ ਵਿਖੇ ਦਰਜ ਮੁਕੱਦਮਾ ਨੰਬਰ 39 ਤਹਿਤ, ਉਨ੍ਹਾਂ ਨੂੰ ਡਿਬਰੂਗੜ੍ਹ ਜੇਲ ਤੋਂ ਟਰਾਂਜਿਟ ਰਿਮਾਂਡ ’ਤੇ ਅਜਨਾਲਾ ਲਿਆਂਦਾ ਗਿਆ।
ਅੱਜ ਉਨ੍ਹਾਂ ਨੂੰ ਅਜਨਾਲਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਇਸ ਮਾਮਲੇ ’ਚ ਹੋਰ ਵੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ, ਜਦਕਿ ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।