ਕਠੂਆ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, ਦੋ ਜਵਾਨਾਂ ਨੂੰ ਗੋਲੀ ਲੱਗੀ

ਨੈਸ਼ਨਲ

ਸ਼੍ਰੀਨਗਰ, 27 ਮਾਰਚ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ‘ਚ ਅੱਜ ਵੀਰਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਦੋ ਜਵਾਨਾਂ ਨੂੰ ਗੋਲੀ ਲੱਗ ਗਈ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਆਪਰੇਸ਼ਨ ਜਾਰੀ ਹੈ। ਜੁਥਾਨਾ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਕਠੂਆ ਦੇ ਹੀਰਾਨਗਰ ਸੈਕਟਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਉਦੋਂ ਅੱਤਵਾਦੀਆਂ ਨੇ ਇਕ ਲੜਕੀ ਅਤੇ ਉਸ ਦੇ ਮਾਤਾ-ਪਿਤਾ ਨੂੰ ਬੰਦੀ ਬਣਾ ਲਿਆ ਸੀ। ਮੌਕਾ ਮਿਲਦੇ ਹੀ ਤਿੰਨੋਂ ਅੱਤਵਾਦੀਆਂ ਦੇ ਚੁੰਗਲ ‘ਚੋਂ ਫਰਾਰ ਹੋ ਗਏ ਸਨ। ਇਸ ਦੌਰਾਨ ਲੜਕੀ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਅੱਤਵਾਦੀ ਵੀ ਫਰਾਰ ਹੋ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।