ਕਾਰ ਕੰਢੀ ਨਹਿਰ ‘ਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਪੰਜਾਬ

ਹੁਸ਼ਿਆਰਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :
ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਕੰਢੀ ਨਹਿਰ ਵਿੱਚ ਕਾਰ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸ਼ੌਂਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਣਸੋਤਾ ਵਜੋਂ ਹੋਈ ਹੈ, ਜੋ ਪਿੰਡ ਨੰਗਲ ਬੀਹਲਾਂ ਵਿਖੇ ਹੇਅਰ ਡਰੈਸਰ ਦੀ ਦੁਕਾਨ ਚਲਾਉਂਦਾ ਸੀ।
ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ ਵਿੱਚ ਕੰਢੀ ਨਹਿਰ ਲਾਗਿਓਂ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਗੋਈਵਾਲ ਜਾ ਰਿਹਾ ਸੀ। ਜਦੋਂ ਉਹ ਪਿੰਡ ਨਾਰਨੌਲ ਨੇੜੇ ਪੁੱਜਾ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਕੰਢੀ ਨਹਿਰ ਵਿੱਚ ਜਾ ਡਿੱਗੀ। ਜਿਵੇਂ ਹੀ ਪਿੰਡ ਨਾਰਨੌਲ ਦੇ ਲੋਕਾਂ ਨੂੰ ਕਾਰ ਦੇ ਨਹਿਰ ਵਿੱਚ ਡਿੱਗਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਘਟਨਾ ਦੀ ਸੂਚਨਾ ਹਾਜੀਪੁਰ ਪੁਲੀਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਕਾਰ ਚਾਲਕ ਰੋਹਿਤ ਕੁਮਾਰ ਸ਼ੌਂਕੀ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।