ਖੰਨਾ, 27 ਮਾਰਚ,ਬੋਲੇ ਪੰਜਾਬ ਬਿਊਰੋ :
ਖੰਨਾ ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਫਿਰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਡਾਕਟਰ ਅਨੁਸਾਰ ਮਰੀਜ਼ 100 ਫੀਸਦੀ ਸੜ ਗਿਆ ਸੀ ਅਤੇ ਉਸ ਦਾ ਇਲਾਜ ਕਰਕੇ ਅੱਗੇ ਰੈਫਰ ਕਰ ਦਿੱਤਾ ਗਿਆ।
ਪਿੰਡ ਦੇ ਸਰਪੰਚ ਅਤੇ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਘਟਨਾ ਘਰ ਵਿੱਚ ਕੰਮ ਕਰਦੇ ਸਮੇਂ ਵਾਪਰੀ, ਜਿਸ ‘ਤੇ ਆਸ-ਪਾਸ ਦੇ ਲੋਕਾਂ ਨੇ ਦੇਖ ਕੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਅਤੇ ਐਂਬੂਲੈਂਸ ਬੁਲਾ ਕੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਮਰੀਜ਼ 100 ਫੀਸਦੀ ਝੁਲਸ ਗਿਆ ਸੀ, ਜਿਸ ਨੂੰ ਮੁੱਢਲੀ ਸਹਾਇਤਾ ਦੇ ਕੇ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ।
