ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ :
ਨਸ਼ਾ ਤਸਕਰੀ ‘ਤੇ ਨਕੇਲ ਕੱਸਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ 4.5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 7 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ।
ਗੁਪਤ ਸੂਚਨਾ ਦੇ ਆਧਾਰ ‘ਤੇ ਹੋਈ ਇਸ ਕਾਰਵਾਈ ਦੌਰਾਨ ਫੜੇ ਗਏ ਤਸਕਰਾਂ ਨੇ ਖੁਲਾਸਾ ਕੀਤਾ ਕਿ ਉਹਨਾਂ ਦੇ ਸਬੰਧ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਹਨ। ਪੁਲਿਸ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਗੈਂਗ ਵੱਖ-ਵੱਖ ਰਾਜਾਂ ਅਤੇ ਵਿਦੇਸ਼ੀ ਤਸਕਰਾਂ ਨਾਲ ਜੁੜੀ ਹੋਈ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ, ਗ੍ਰਿਫਤਾਰ ਸਮੱਗਲਰ ਗੁਰਦੀਪ ਉਰਫ਼ ਰਾਣੋ ਦੀ ਅਗਵਾਈ ਹੇਠ ਕੰਮ ਕਰ ਰਹੇ ਸਨ, ਜੋ ਕਿ ਇਸ ਡਰੱਗ ਸਿੰਡੀਕੇਟ ਦਾ ਮੁੱਖ ਸੰਚਾਲਕ ਮੰਨਿਆ ਜਾਂਦਾ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ ਹੋਰ ਸੂਤਰਧਾਰਾਂ ਦੀ ਭਾਲ ਕਰ ਰਹੀ ਹੈ।
