ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

ਚੰਡੀਗੜ੍ਹ

ਚੰਡੀਗੜ੍ਹ ,27 ਮਾਰਚ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ  (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ ਸਭਾ ਅਤੇ ਵਿਧਾਨ ਸਭਾ ਇਜਲਾਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਸਪੀਕਰ ਰੋੜੀ ਨੇ ਵਿਦਿਆਰਥੀਆਂ ਨੂੰ ਇਕ ਚੰਗੇ ਨਾਗਰਿਕ ਬਣਨ ਦੇ ਨਾਲ-ਨਾਲ ਨਸ਼ਿਆ ਦੀ ਲਾਹਣਤ ਤੋਂ ਦੂਰ ਰਹਿਣ ਅਤੇ ਆਪਣੇ ਇਲਾਕੇ, ਦੇਸ਼ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

ਇਸਦੇ ਨਾਲ ਹੀ ਡਿਪਟੀ ਸਪੀਕਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬਦੇਕਰ ਦੇ ਜੀਵਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਉਹਨਾਂ ਨੂੰ ਆਪਣਾ ਆਦਰਸ਼ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਿਪਟੀ ਸਪੀਕਰ ਰੋੜੀ ਨੇ ਕਾਲਜ ਦੇ ਮੌਜੂਦਾ ਪ੍ਰਿੰਸੀਪਲ ਅਤੇ ਸਬੰਧਤ ਸਟਾਫ਼ ਮੈਂਬਰ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।