ਲਾਂਬੜਾ-ਨਕੋਦਰ ਰੋਡ ’ਤੇ ਤੇਜ਼ ਰਫ਼ਤਾਰ ਸਕੂਟਰ ਖੜ੍ਹੇ ਟਰੱਕ ‘ਚ ਵੱਜਾ, ਦੋ ਨੌਜਵਾਨਾਂ ਦੀ ਮੌਤ

ਪੰਜਾਬ

ਜਲੰਧਰ, 27 ਮਾਰਚ,ਬੋਲੇ ਪੰਜਾਬ ਬਿਊਰੋ ;
ਲਾਂਬੜਾ-ਨਕੋਦਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੀ ਸੀ.ਸੀ.ਟੀ.ਵੀ. ਫੁੱਟੇਜ ਸਾਹਮਣੇ ਆਈ ਹੈ। ਫੁੱਟੇਜ ਵਿਚ ਦਿਖਾਈ ਦਿੰਦਾ ਹੈ ਕਿ ਤੇਜ਼ ਰਫ਼ਤਾਰ ਸਕੂਟਰ ਸਵਾਰ ਦੋ ਨੌਜਵਾਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਏ।
ਜਾਣਕਾਰੀ ਮੁਤਾਬਕ, ਨੌਜਵਾਨਾਂ ਦੇ ਸਕੂਟਰ ਦੀ ਏਨੀ ਜਿਆਦਾ ਸੀ ਕਿ ਬ੍ਰੇਕ ਲਗਾਉਣ ਦਾ ਮੌਕਾ ਵੀ ਨਾ ਮਿਲਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਮਰਨ ਵਾਲਿਆਂ ਦੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।