ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ :
ਸੀਚੇਵਾਲ ਮਾਡਲ ਨੂੰ ਲੈ ਕੇ ਅੱਜ ਵਿਧਾਨ ਸਭਾ ’ਚ ਹੰਗਾਮਾ ਹੋ ਗਿਆ। ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਨਾਲ ਸਦਨ ਦਾ ਮਾਹੌਲ ਤਣਾਅਪੂਰਨ ਬਣ ਗਿਆ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਬਾਜਵਾ ਨੇ ਵਿਵਾਦ ਖੜ੍ਹਾ ਕੀਤਾ ਤੇ ਹੁਣ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ, ਕਾਂਗਰਸ ਨੇ ਆਮ ਆਦਮੀ ਪਾਰਟੀ ’ਤੇ ਮੁੱਦੇ ਤੋਂ ਧਿਆਨ ਭਟਕਾਉਣ ਦੇ ਇਲਜ਼ਾਮ ਲਾਏ।
ਸਦਨ ਵਿੱਚ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਦੀ ਸ਼ੁਰੂਆਤ ਹੋਈ, ਜਿਸ ਨਾਲ ਮਾਹੌਲ ਹੋਰ ਵੀ ਗਰਮਾਇਆ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ ਆਪਣੀ ਗੱਲ ਕਹਿ ਕੇ ਸਦਨ ਛੱਡ ਗਏ, ਜੋ ਕਿ ਲੋਕਤੰਤਰ ਲਈ ਚੰਗੀ ਪਰੰਪਰਾ ਨਹੀਂ। ਹਾਲਾਤ ਵੇਖਦੇ ਹੋਏ, ਕਾਂਗਰਸੀ ਵਿਧਾਇਕ ਸਦਨ ’ਚੋਂ ਵਾਕ-ਆਊਟ ਕਰ ਗਏ।
