ਨਵੀਂ ਦਿੱਲੀ, 28 ਮਾਰਚ,ਬੋਲੇ ਪੰਜਾਬ ਬਿਊਰੋ :
ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਪਬਲਿਕ ਪ੍ਰਾਪਰਟੀ ਐਕਟ (ਪੀਪੀਏ) ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਵਿੱਚ ਇੱਕ ਰਿਪੋਰਟ ਦਾਇਰ ਕੀਤੀ ਅਤੇ ਦੱਸਿਆ ਕਿ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਕੇਸ ਦੀ ਸੁਣਵਾਈ ਦੌਰਾਨ ਰਾਉਸ ਐਵੇਨਿਊ ਅਦਾਲਤ ਨੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਟਿਆਲਾ ਸੀਟ ਤੋਂ ਵਿਧਾਇਕ ਗੁਲਾਬ ਸਿੰਘ ਖ਼ਿਲਾਫ਼ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਪੁਲੀਸ ਨੇ ਸ਼ਿਕਾਇਤ ਦੀ ਜਾਂਚ ਨਹੀਂ ਕੀਤੀ, ਇਸ ਲਈ ਇਹ ਜਾਂਚ ਹੋਣੀ ਜ਼ਰੂਰੀ ਹੈ ਕਿ ਇਹ ਹੋਰਡਿੰਗ ਕਿਸ ਨੇ ਅਤੇ ਕਿਉਂ ਲਾਏ।
