ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਨੇੜੇ ਅੱਗ ਲੱਗਣ ਕਾਰਨ 65 ਝੁੱਗੀਆਂ ਸੜ ਕੇ ਸੁਆਹ

ਪੰਜਾਬ


ਕਪੂਰਥਲਾ, 28 ਮਾਰਚ,ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਦੇ ਕੋਲ ਸਥਿਤ ਝੁੱਗੀਆਂ ‘ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਝੁੱਗੀਆਂ ਵਿੱਚ ਰਹਿਣ ਵਾਲੇ ਲੋਕ ਮਦਦ ਲਈ ਰੌਲਾ ਪਾਉਣ ਲੱਗੇ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਹਰ ਪਾਸੇ ਧੂੰਆਂ ਫੈਲ ਗਿਆ। ਇੱਥੇ ਇੱਕ ਤੋਂ ਬਾਅਦ ਇੱਕ 65 ਦੇ ਕਰੀਬ ਝੁੱਗੀਆਂ ਜਲ ਗਈਆਂ।
ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। 
ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਭੁਲਾਣਾ ਚੌਕੀ ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਕਰੀਬ 65 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਰਹੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।