ਕਿਸਾਨ ਆਗੂ ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ

ਚੰਡੀਗੜ੍ਹ


ਚੰਡੀਗੜ੍ਹ, 28 ਮਾਰਚ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਈ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਉਹ ਬਹਾਦੁਰਗੜ੍ਹ ਕਿਲ੍ਹੇ ਪਹੁੰਚਣਗੇ ਅਤੇ ਉੱਥੇ ਪ੍ਰੈਸ ਕਾਨਫਰੰਸ ਕਰਨਗੇ।
ਸਰਵਣ ਸਿੰਘ ਪੰਧੇਰ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਮੋਰਚਿਆਂ ਨੂੰ ਢਾਹਿਆ ਗਿਆ, ਅਸੀਂ ਉਸ ਦੀ ਸਖ਼ਤ ਨਿਖੇਧੀ ਕਰਦੇ ਹਾਂ।ਉਨ੍ਹਾਂ ਆਪਣੇ ਸਾਥੀਆਂ ਨਾਲ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕਰਨ ਦੀ ਗੱਲ ਕਹੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।