ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਕੀਤੀ ਖਤਮ, ਸਰਕਾਰ ਨੇ ਸਰਵਉੱਚ ਅਦਾਲਤ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ


ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਸ਼ੁਕਰਵਾਰ ਦੀ ਸਵੇਰ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਇਸ ਦੇ ਨਾਲ ਹੀ ਉਨ੍ਹਾਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ SC ‘ਚ ਸੁਣਵਾਈ ਦੌਰਾਨ ਦਿੱਤੀ। ਦੱਸਣਯੋਗ ਹੈ ਕਿ ਸਰਕਾਰ ਨਾਲ ਮੀਟਿੰਗ ਲਈ ਗਏ ਕਿਸਾਨਾਂ ਆਗੂਆਂ ਅਤੇ ਸ਼ੰਭੂ-ਖਨੌਰੀ ਬਾਰਡਰ ਤੇ ਮੋਰਚਿਆਂ ‘ਤੇ ਬੈਠੇ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਦੇ ਰੋਸ ਵਜੋਂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਸਨ ਜਿਸ ਕਰਕੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ SC ਨੂੰ ਇਹ ਦਾਅਵਾ ਕੀਤਾ ਕੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀ ਕੇ ਅਪਣੀ ਭੁੱੜ ਹੜਤਾਲ ਖਤਮ ਕਰ ਲਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।