ਜ਼ਮੀਨੀ ਵਿਵਾਦ ਦੇ ਚਲਦਿਆਂ ਨੌਜਵਾਨ ਵੱਲੋਂ ਭੈਣ ਤੇ ਜੀਜੇ ਦਾ ਕਤਲ

ਪੰਜਾਬ

ਫਰੀਦਕੋਟ, 28 ਮਾਰਚ,ਬੋਲੇ ਪੰਜਾਬ ਬਿਊਰੋ:
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ।ਫਰੀਦਕੋਟ ‘ਚ ਜ਼ਮੀਨੀ ਝਗੜੇ ਕਾਰਨ ਇਕ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ (ਜੀਜਾ) ਦਾ ਕਤਲ ਕਰ ਦਿੱਤਾ। ਮੁਲਜ਼ਮ ਨੌਜਵਾਨਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਤੇ ਰੇਸ਼ਮ ਸਿੰਘ ਵਜੋਂ ਹੋਈ ਹੈ। 
ਇਹ ਖੌਫਨਾਕ ਘਟਨਾ ਫਰੀਦਕੋਟ ਦੇ ਸਾਦਿਕ ਥਾਣੇ ਅਧੀਨ ਪੈਂਦੇ ਪਿੰਡ ਕਾਨਿਆਂਵਾਲੀ ਵਿੱਚ ਵਾਪਰੀ। ਪੁਸ਼ਤੈਨੀ ਜ਼ਮੀਨ ਨੂੰ ਲੈ ਕੇ ਹੋਏ ਝਗੜੇ ‘ਚ ਮੁਲਜ਼ਮ ਭਰਾ ਅਰਸ਼ਪ੍ਰੀਤ ਸਿੰਘ ਨੇ ਆਪਣੀ ਭੈਣ ਅਤੇ ਜੀਜਾ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।