ਨਕੋਦਰ, 28 ਮਾਰਚ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹੇ ਵਿੱਚ ਵਾਹਨ ਚੋਰੀ ਕਰਨ ਵਾਲੇ ਇੱਕ ਗਰੋਹ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਨਕੋਦਰ ਦੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਸਿਟੀ ਥਾਣਾ ਇੰਚਾਰਜ ਅਮਨ ਸੈਣੀ ਅਤੇ ਉਨ੍ਹਾਂ ਦੀ ਟੀਮ ਨੇ ਨਕੋਦਰ ਅਤੇ ਜਲੰਧਰ ਤੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਚੋਰੀ ਦੇ ਪੰਜ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਅਮਰਜੀਤ ਸਿੰਘ ਉਰਫ ਪੰਮਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਗੰਡੇਰਾ, ਗੋਪੀ ਪੁੱਤਰ ਨਿੱਕ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ, ਨਵਦੀਪ ਪੁੱਤਰ ਸੋਢੀ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਵਜੋਂ ਹੋਈ ਹੈ। ਗੋਪੀ ਅਤੇ ਨਵਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
