ਮੋਟਰਸਾਈਕਲ ਸਵਾਰ ਸਰਪੰਚ ‘ਤੇ ਗੋਲੀਆਂ ਚਲਾ ਕੇ ਫ਼ਰਾਰ

ਪੰਜਾਬ


ਤਰਨਤਾਰਨ, 28 ਮਾਰਚ,ਬੋਲੇ ਪੰਜਾਬ ਬਿਊਰੋ ;
ਇਲਾਕੇ ‘ਚ ਗੋਲੀਬਾਰੀ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਦਿਹਾੜੇ ਵਿਧਾਨ ਸਭਾ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ‘ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ 6-7 ਰਾਊਂਡ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦੇ ਨਾਲ ਹੀ ਸਥਿਤ ਇੱਕ ਘਰ ਦੇ ਬਾਹਰ ਖੜ੍ਹਾ ਸੀ, ਜਦੋਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਮੋਟਰਸਾਈਕਲ ਚਲਾ ਰਿਹਾ ਸੀ, ਜਦਕਿ ਦੂਜੇ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਡੀ ਰਜਿੰਦਰ ਸਿੰਘ ਮਿਨਹਾਸ ਅਤੇ ਡੀਐਸਪੀ ਕਵਲਪ੍ਰੀਤ ਸਿੰਘ ਪੱਟੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।