ਅੰਮ੍ਰਿਤਸਰ, 29 ਮਾਰਚ ,ਬੋਲੇ ਪੰਜਾਬ ਬਿਊਰੋ :
ਅਖੌਤੀ ਪਾਸਟਰ ਬਜਿੰਦਰ ਖ਼ਿਲਾਫ਼ ਇਨਸਾਫ਼ ਦੀ ਗੁਹਾਰ ਲੈ ਕੇ ਦੋ ਪੀੜਤ ਬੀਬੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਬੀਬੀਆਂ ਨੇ ਦੱਸਿਆ ਕਿ ਬਜਿੰਦਰ ਵੱਲੋਂ ਉਨ੍ਹਾਂ ਨਾਲ ਡੇਰੇ ਵਿੱਚ ਜਿਣਸੀ ਸ਼ੋਸ਼ਣ ਅਤੇ ਅੱਤਿਆਚਾਰ ਕੀਤਾ ਗਿਆ।
ਉਨ੍ਹਾਂ ਦਾ ਆਖਣਾ ਹੈ ਕਿ ਹਾਲਾਂਕਿ ਪੰਜਾਬ ਪੁਲਿਸ ਨੇ ਕੇਸ ਦਰਜ ਕਰ ਲਏ ਹਨ, ਪਰ ਕਾਰਵਾਈ ’ਚ ਢਿੱਲ ਮੱਠ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਦੇ ਗਿਰੋਹ ਵੱਲੋਂ ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਪੰਜਾਬ ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਵਿਸ਼ਵਾਸ ਦਿਵਾਇਆ ਕਿ ਅਕਾਲ ਤਖ਼ਤ ਅਤੇ ਸਿੱਖ ਕੌਮ ਪੀੜਤ ਬੀਬੀਆਂ ਦੇ ਇਨਸਾਫ਼ ਲਈ ਖੜ੍ਹੀ ਹੈ।
