ਗੜ੍ਹਸ਼ੰਕਰ, 29 ਮਾਰਚ,ਬੋਲੇ ਪੰਜਾਬ ਬਿਊਰੋ :
ਪਿੰਡ ਬਿਨੇਵਾਲ ਨੇੜੇ ਲੱਗੇ ਇੱਕ ਲੰਗਰ ‘ਚ ਨੂਡਲਜ਼ ਖਾਣ ਤੋਂ ਬਾਅਦ 17 ਬੱਚਿਆਂ ਦੀ ਤਬੀਅਤ ਵਿਗੜ ਗਈ। ਉਲਟੀਆਂ ਅਤੇ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਤੁਰੰਤ ਸਿਵਿਲ ਹਸਪਤਾਲ ਗੜ੍ਹਸ਼ੰਕਰ ‘ਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ, ਇਹ ਬੱਚੇ ਨੂਡਲਜ਼ ਖਾਣ ਤੋਂ ਬਾਅਦ ਅਸਹਿਜ ਮਹਿਸੂਸ ਕਰਨ ਲੱਗੇ। ਉਨ੍ਹਾਂ ਨੂੰ ਚੱਕਰ, ਉਲਟੀਆਂ ਤੇ ਪੇਟ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਡਾਕਟਰ ਅਮਿਤ, ਜੋ ਕਿ ਸਿਵਿਲ ਹਸਪਤਾਲ ਵਿੱਚ ਡਿਊਟੀ ‘ਤੇ ਸਨ, ਉਨ੍ਹਾਂ ਦੱਸਿਆ ਕਿ ਸਾਰੇ ਬੱਚੇ ਹੁਣ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਅਨੁਸਾਰ, ਬੱਚਿਆਂ ਦੀ ਸਿਹਤ ਸਾਫ਼ ਸੁਥਰੇ ਤਰੀਕੇ ਨਾਲ ਭੋਜਨ ਨਾ ਬਣਾਉਣ ਕਾਰਨ ਵਿਗੜੀ ਹੋ ਸਕਦੀ ਹੈ।
