ਡੋਨਾਲਡ ਟਰੰਪ ਵਲੋਂ ਪੀਐੱਮ ਮੋਦੀ ਦੀ ਤਾਰੀਫ, ਕਿਹਾ ਚੰਗੇ ਦੋਸਤ

ਸੰਸਾਰ


ਵਾਸਿੰਗਟਨ, 29 ਮਾਰਚ,ਬੋਲੇ ਪੰਜਾਬ ਬਿਊਰੋ :
ਭਾਰਤ ਅਤੇ ਅਮਰੀਕਾ ਵਿਚਾਲੇ ਟੈਰਿਫ ਨੂੰ ਲੈ ਕੇ ਚੱਲ ਰਹੀ ਗੱਲਬਾਤ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐੱਮ ਮੋਦੀ ਦੀ ਤਾਰੀਫ ਕੀਤੀ ਹੈ। ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਉਹ ਮੇਰੇ ਬਹੁਤ ਚੰਗੇ ਦੋਸਤ ਹਨ। ਮੈਨੂੰ ਉਮੀਦ ਹੈ ਕਿ ਟੈਰਿਫ ਗੱਲਬਾਤ ਸਫਲ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਉਹ ਪਹਿਲਾਂ ਵੀ ਅਜਿਹਾ ਕਰਦੇ ਰਹੇ ਹਨ। ਹਾਲ ਹੀ ‘ਚ ਪੀਐਮ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਨਾਲੋਂ ਮਹਾਨ ਨੇਤਾ ਅਤੇ ਬਿਹਤਰ ਵਾਰਤਾਕਾਰ ਦੱਸਿਆ ਸੀ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਅਮਰੀਕਾ ਟੈਰਿਫ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਹਾਲ ਹੀ ਦੀ ਅਮਰੀਕਾ ਫੇਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ।  ਸਾਡੀ ਬਹੁਤ ਵਧੀਆ ਗੱਲਬਾਤ ਹੋਈ। ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ। 
ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਟਰੰਪ ਨੇ ਅੱਗੇ ਕਿਹਾ ਕਿ ਭਾਰਤ ਦੁਨੀਆ ‘ਚ ਸਭ ਤੋਂ ਜ਼ਿਆਦਾ ਟੈਰਿਫ ਲਗਾਉਣ ਵਾਲੇ ਦੇਸ਼ਾਂ ‘ਚੋਂ ਇਕ ਹੈ। ਉਹ (ਪੀਐਮ ਮੋਦੀ) ਬਹੁਤ ਹੁਸ਼ਿਆਰ ਅਤੇ ਮੇਰੇ ਬਹੁਤ ਚੰਗੇ ਦੋਸਤ ਹਨ। ਮੈਨੂੰ ਲੱਗਦਾ ਹੈ ਕਿ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਸਭ ਕੁਝ ਵਧੀਆ ਹੋਵੇਗਾ। ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੇ ਕੋਲ ਇੱਕ ਬੇਹਤਰੀਨ ਪ੍ਰਧਾਨ ਮੰਤਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।