ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ

ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ ;
ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ।  ਦਰਅਸਲ, ਨਵੇਂ ਅਕਾਦਮਿਕ ਸੈਸ਼ਨ ਦੇ ਨਾਲ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਕਤ ਫੈਸਲਾ ਲਿਆ ਗਿਆ ਹੈ ਕਿ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਬਦਲ ਜਾਵੇਗਾ। 
ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ, ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।