ਬਠਿੰਡਾ, 29 ਮਾਰਚ, ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਹੁਕਮਾਂ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 ਅਪ੍ਰੈਲ ਤੋਂ 4 ਅਪ੍ਰੈਲ 2025 ਤੱਕ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ।
ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ੇ ਦਾ ਸੇਵਨ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਨਾਲ ਅਮਨ-ਸ਼ਾਂਤੀ ਵਿਚ ਵਿਘਨ ਪੈ ਸਕਦਾ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਅਤੇ ਇਸ ਇਲਾਕੇ ਵਿਚ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਵੇਚਣ ਤੋਂ ਰੋਕਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
