ਮਿਆਂਮਾਰ ਵਿੱਚ ਭੂਚਾਲ – 10 ਹਜ਼ਾਰ ਲੋਕਾਂ ਦੀ ਮੌਤ ਦਾ ਖਦਸ਼ਾ: ਇੱਕ ਹਜ਼ਾਰ ਦੀ ਮੌਤ

ਸੰਸਾਰ

, ਬੈਂਕਾਕ ਵਿੱਚ 30-ਮੰਜ਼ਲਾ ਇਮਾਰਤ ਡਿੱਗੀ; 110 ਲੋਕਾਂ ਨੂੰ ਦਫ਼ਨਾਇਆ ਗਿਆ

ਨੇਪੀਦਾ 29 ਮਾਰਚ ,ਬੋਲੇ ਪੰਜਾਬ ਬਿਊਰੋ ;

ਮਿਆਂਮਾਰ ‘ਚ ਸ਼ੁੱਕਰਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ। ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਰਾਇਟਰਜ਼ ਮੁਤਾਬਕ ਮਿਆਂਮਾਰ ਦੀ ਫੌਜੀ ਸਰਕਾਰ ਨੇ ਕਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਇਕ ਹਜ਼ਾਰ ਨੂੰ ਪਾਰ ਕਰ ਗਈ ਹੈ, ਜਦਕਿ 2300 ਤੋਂ ਵੱਧ ਲੋਕ ਜ਼ਖਮੀ ਹਨ। ਦੂਜੇ ਪਾਸੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ 30 ਮੰਜ਼ਿਲਾ ਇਮਾਰਤ ਢਹਿ ਗਈ ਹੈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ।

ਮਿਆਂਮਾਰ ‘ਚ ਸ਼ੁੱਕਰਵਾਰ ਸਵੇਰੇ 11:50 ਵਜੇ 7.7 ਤੀਬਰਤਾ ਦਾ ਭੂਚਾਲ ਆਇਆ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਹੈ। ਭਾਰੀ ਤਬਾਹੀ ਕਾਰਨ ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਭੂਚਾਲ ਤੋਂ ਬਾਅਦ ਭਾਰਤ ਨੇ ਮਿਆਂਮਾਰ ਨੂੰ 15 ਟਨ ਰਾਹਤ ਸਮੱਗਰੀ ਦੀ ਪਹਿਲੀ ਖੇਪ ਭੇਜੀ ਹੈ। ਇਸ ਨੂੰ ‘ਆਪ੍ਰੇਸ਼ਨ ਬ੍ਰਹਮਾ’ ਦਾ ਨਾਂ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।