ਰਾਏਪੁਰ, 29 ਮਾਰਚ,ਬੋਲੇ ਪੰਜਾਬ ਬਿਊਰੋ :
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਅੱਜ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਹੁਣ ਤੱਕ 16 ਨਕਸਲੀ ਮਾਰੇ ਜਾ ਚੁੱਕੇ ਹਨ। ਇੰਸਾਸ ਅਤੇ ਐਸਐਲਆਰ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਮਰਨ ਵਾਲੇ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ। ਇੱਕ ਸਾਲ ਦੇ ਅੰਦਰ ਹੁਣ ਤੱਕ 410 ਨਕਸਲੀ ਮਾਰੇ ਜਾ ਚੁੱਕੇ ਹਨ।
16 ਨਕਸਲੀਆਂ ਦੇ ਮਾਰੇ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਹਥਿਆਰ ਰੱਖਣ ਵਾਲੇ ਅਤੇ ਹਿੰਸਾ ਦਾ ਸਹਾਰਾ ਲੈਣ ਵਾਲੇ ਬਦਲਾਅ ਨਹੀਂ ਲਿਆ ਸਕਦੇ, ਸਿਰਫ ਸ਼ਾਂਤੀ ਅਤੇ ਵਿਕਾਸ ਹੀ ਬਦਲਾਅ ਲਿਆ ਸਕਦੇ ਹਨ। ਐਕਸ ‘ਤੇ ਇਕ ਪੋਸਟ ਲਿਖ ਕੇ ਉਨ੍ਹਾਂ ਕਿਹਾ ਕਿ ਨਕਸਲਵਾਦ ‘ਤੇ ਇਕ ਹੋਰ ਹਮਲਾ! ਸਾਡੀਆਂ ਸੁਰੱਖਿਆ ਏਜੰਸੀਆਂ ਨੇ ਸੁਕਮਾ ਵਿੱਚ ਇੱਕ ਅਪਰੇਸ਼ਨ ਵਿੱਚ 16 ਨਕਸਲੀਆਂ ਨੂੰ ਮਾਰ ਦਿੱਤਾ ਅਤੇ ਆਟੋਮੈਟਿਕ ਹਥਿਆਰਾਂ ਦਾ ਇੱਕ ਵੱਡਾ ਭੰਡਾਰ ਬਰਾਮਦ ਕੀਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਰਕਾਰ 31 ਮਾਰਚ, 2026 ਤੋਂ ਪਹਿਲਾਂ ਨਕਸਲਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ।
