ਲੁਧਿਆਣਾ : ਕਾਰਬਨ ਡਾਈਆਕਸਾਈਡ ਨਾਲ ਭਰਿਆ ਟਰੱਕ ਹਾਦਸਾਗ੍ਰਸਤ, ਗੈਸ ਲੀਕ ਹੋਣ ਕਾਰਨ ਆਵਾਜਾਈ ਰੋਕੀ

ਪੰਜਾਬ

ਲੁਧਿਆਣਾ, 29 ਮਾਰਚ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਦੇ ਭਾਰਤ ਨਗਰ ਚੌਕ ਫਲਾਈਓਵਰ ‘ਤੇ ਇੱਕ ਟੈਂਕਰ ਪਲਟ ਗਿਆ। ਇਹ ਟੈਂਕਰ ਕਾਰਬਨ ਡਾਈਆਕਸਾਈਡ ਗੈਸ ਨਾਲ ਭਰਿਆ ਹੋਇਆ ਸੀ। ਹਾਦਸਾ ਦੇਰ ਰਾਤ 2 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਹਤਿਆਤ ਵਜੋਂ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ। ਟਰੱਕ ਪਲਟਣ ਕਾਰਨ ਤੇਜ਼ ਆਵਾਜ਼ ਨਾਲ ਗੈਸ ਲੀਕ ਹੋ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।
ਖ਼ਬਰ ਲਿਖੇ ਜਾਣ ਤੱਕ ਗੈਸ ਲੀਕ ਹੋ ਰਹੀ ਸੀ ਅਤੇ ਭਾਰੀ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਤਾਇਨਾਤ ਸਨ। ਪੁਲੀਸ ਨੇ ਹਾਦਸੇ ਵਾਲੀ ਥਾਂ ਨੂੰ ਆਮ ਲੋਕਾਂ ਲਈ ਸੀਲ ਕਰ ਦਿੱਤਾ ਹੈ ਅਤੇ ਫਲਾਈਓਵਰ ’ਤੇ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਫਿਲਹਾਲ ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।