ਬਟਾਲਾ, 30 ਮਾਰਚ,ਬੋਲੇ ਪੰਜਾਬ ਬਿਊਰੋ :
ਬਟਾਲਾ ਦੇ ਨਜ਼ਦੀਕ ਪਿੰਡ ਭਾਮ ਦੇ ਪੱਤੀ ਹੱਸਨ ਕੀ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ, ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਅਪਣੀ ਲਪੇਟ ਵਿੱਚ ਲੈ ਲਿਆ।
ਪ੍ਰਾਪਤ ਜਾਣਕਾਰੀ ਮੁਤਾਬਕ, ਰਾਤ ਕਰੀਬ 12:30 ਵਜੇ ਗੁਰਦੁਆਰਾ ਸਾਹਿਬ ’ਚ ਬਿਜਲੀ ਦੇ ਸ਼ਾਰਟ ਸਰਕਟ ਕਰਕੇ ਅੱਗ ਲੱਗ ਗਈ। ਗੁਰਦੁਆਰਾ ਪ੍ਰਬੰਧਕਾਂ ਅਤੇ ਪਿੰਡ ਦੀ ਸੰਗਤ ਨੇ ਤੁਰੰਤ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਤਕਰੀਬਨ ਸਭ ਕੁਝ ਸੜ ਚੁੱਕਾ ਸੀ।
ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਨੁਸਾਰ, ਇਹ ਘਟਨਾ ਉਨ੍ਹਾਂ ਲਈ ਬਹੁਤ ਵੱਡਾ ਸਦਮਾ ਹੈ। “ਸੰਗਤ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਪਵਿੱਤਰ ਗ੍ਰੰਥ ਅਗਨ ਭੇਂਟ ਹੋ ਗਏ।”
