ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਗੈਰੀ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਸੂਬਾਈ ਸਰਕਾਰ ਨੂੰ ਭੇਜ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਸਰਕਾਰ ਵਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਗੈਰੀ ਵਲੋਂ ਕਿਸੇ ਪ੍ਰਕਾਰ ਦਾ ਬਿਆਨ ਸਾਹਮਣੇ ਆਇਆ ਹੈ।
ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਚਾਰਜ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਹੋਈ ਸੀ, ਘਈ ਨੇ ਵੀ ਨਿੱਜੀ ਕਾਰਨਾਂ ਨੂੰ ਦੱਸਦਿਆਂ ਅਹੁਦੇ ਤੋਂ ਪਾਸਾ ਵੱਟ ਲਿਆ ਸੀ।
ਗੈਰੀ ਦੇ ਅਸਤੀਫੇ ਤੋਂ ਬਾਅਦ ਹੁਣ ਨਵੇਂ ਐਡਵੋਕੇਟ ਜਨਰਲ ਦੀ ਭਾਲ ਤੇਜ਼ ਹੋ ਗਈ ਹੈ। ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਨਵੇਂ ਏ.ਜੀ. ਦੀ ਨਿਯੁਕਤੀ ਜਲਦੀ ਤੋਂ ਜਲਦੀ ਹੋਵੇ, ਤਾਂ ਜੋ ਕਾਨੂੰਨੀ ਮਾਮਲਿਆਂ ਵਿੱਚ ਕੋਈ ਅੜਚਣ ਨਾ ਆਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।