ਕਾਦੀਆਂ, 30 ਮਾਰਚ,ਬੋਲੇ ਪੰਜਾਬ ਬਿਊਰੋ :
ਪਿੰਡ ਖਾਰਾ ਦੇ ਇੱਕ ਡੇਰੇ ‘ਚ ਸ਼ਨੀਵਾਰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਹਾਦਸੇ ਵਿੱਚ ਤਿੰਨ ਨਾਬਾਲਿਗ ਬੱਚੇ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 8 ਸਾਲਾ ਭੱਕੀ ਦੀ ਮੌਕੇ ‘ਤੇ ਮੌਤ ਹੋ ਗਈ।
ਟਰੈਕਟਰ-ਟਰਾਲੀ ਡੇਰੇ ‘ਚ ਰੱਖੀ ਤੂੜੀ ਭਰਨ ਲਈ ਆਇਆ ਸੀ, ਜਿਸ ਦੌਰਾਨ ਸ਼ਿਵਾ (10) ਅਤੇ ਹਰੀ (5) ਵੀ ਹਾਦਸੇ ਦੀ ਲਪੇਟ ‘ਚ ਆ ਗਏ। ਸ਼ਿਵਾ ਦੀ ਲੱਤ ਟੁੱਟ ਗਈ, ਜਦਕਿ ਹਰੀ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਮ੍ਰਿਤਕ ਭੱਕੀ ਦੇ ਪਰਿਵਾਰਕ ਮੈਂਬਰਾਂ ਨੇ ਟਰੈਕਟਰ-ਟਰਾਲੀ ਚਾਲਕ ਦੀ ਲਾਪਰਵਾਹੀ ਨੂੰ ਹਾਦਸੇ ਲਈ ਜ਼ਿੰਮੇਵਾਰ ਦੱਸਿਆ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ।
ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ, ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਹੈ।
