ਦਿ ਰੌਇਲ ਗਲੋਬਲ ਸਕੂਲ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਸ਼ੁਰੂ ਕੀਤੀ

ਚੰਡੀਗੜ੍ਹ

ਮਾਨਸਾ ਜ਼ਿਲ੍ਹੇ ਦਾ ਪਹਿਲਾ ਏਆਈ ਲੈਬ ਸਕੂਲ ਬਣਿਆ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ:

ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ ਮਾਨਸਾ ਵਿਖੇ ਵਿਦਿਆਰਥੀਆਂ ਦੀ ਗ੍ਰਜੂਏਸਨ ਸੈਰੇਮਨੀ ਦੌਰਾਨ ਵਿਦਿਆਰਥੀਆਂ ਲਈ AI (ਮਨਸੂਈ ਬੁੱਧੀ) ਲੈਬ ਦੀ ਸ਼ੁਰੂਆਤ ਕੀਤੀ ਗਈ। ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਮਾਨਸਾ ਜ਼ਿਲ੍ਹੇ ਦਾ ਪਹਿਲਾ ਸਕੂਲ ਹੈ ਜਿਸ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਸ਼ੁਰੂ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਸਕੂਲ ਦੇ ਚੇਅਰਮੈਨ ਸ੍ਰੀ ਏਕਮਜੀਤ ਸਿੰਘ ਸੋਹਲ ਵੱਲੋਂ ਦਿੱਤੀ ਗਈ।ਉਨ੍ਹਾਂ ਕਿਹਾ ਕਿ AI ਲੈਬ ਰਾਹੀਂ ਵਿਦਿਆਰਥੀ ਮਸ਼ੀਨ ਲਰਨਿੰਗ, ਰੋਬੋਟਿਕਸ, ਡਾਟਾ ਵਿਗਿਆਨ, ਅਤੇ ਕੋਡਿੰਗ ਵਰਗੀਆਂ ਤਕਨੀਕਾਂ ਬਾਰੇ ਸਿੱਖਣਗੇ। ਇਹ ਲੈਬ ਉਨ੍ਹਾਂ ਵਿੱਚ ਨਵੇਂ ਆਵਿਸ਼ਕਾਰ ਕਰਨ ਦੀ ਸਮਰੱਥਾ ਵਿਕਸਤ ਕਰੇਗੀ ਅਤੇ ਉਨ੍ਹਾਂ ਦੀ ਤਕਨੀਕੀ ਯੋਗਤਾ ਵਿੱਚ ਨਿਖਾਰ ਲਿਆਉਣ ਵਿੱਚ ਮਦਦ ਕਰੇਗੀ। ਇਹ ਉਨ੍ਹਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਨਵੇਂ ਉਦਯੋਗਿਕ ਮੌਕਿਆਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।
ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਦੱਸਿਆ ਕਿ AI ਲੈਬ ਦੇ ਆਉਣ ਨਾਲ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਸਿੱਖਣ ਦਾ ਮੌਕਾ ਮਿਲੇਗਾ ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ।

ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਦੱਸਿਆ ਕਿ ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਇਲਾਕੇ ਦਾ ਪਹਿਲਾ ਸਕੂਲ ਹੈ ਜਿਸ ਵਿੱਚ AI ਲੈਬ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਨਾਲ ਵਿਦਿਆਰਥੀਆਂ ਨੂੰ ਏ. ਆਈ ਤਕਨਾਲੋਜੀ ਦੀਆਂ ਬੁਨਿਆਦੀ ਗੱਲਾਂ ਸਿੱਖਣ ਦਾ ਮੌਕਾ ਮਿਲੇਗਾ ਅਤੇ ਉਹਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾਵੇਗਾ। ਲੈਬ ਵਿੱਚ ਅਤਿ-ਆਧੁਨਿਕ ਕੰਪਿਊਟਰ, ਸਾਫਟਵੇਅਰ ਅਤੇ ਰੋਬੋਟਿਕਸ ਕਿੱਟਾਂ ਸ਼ਾਮਲ ਹਨ ਜੋ ਵਿਦਿਆਰਥੀਆਂ ਨੂੰ ਹੱਥੀਂ-ਹੱਥ ਕਰਕੇ ਸਿੱਖਣ ਵਿੱਚ ਮਦਦ ਕਰਨਗੀਆਂ। ਇਹ ਲੈਬ ਉਹਨਾਂ ਨੂੰ ਏਆਈ ਦੀਆਂ ਸੰਭਾਵਨਾਵਾਂ ਨੂੰ ਸਮਝਣ ਅਤੇ ਇਸ ਖੇਤਰ ਵਿੱਚ ਇੱਕ ਕੈਰੀਅਰ ਬਣਾਉਣ ਲਈ ਲੋੜੀਂਦੇ ਹੁਨਰ ਵਿਕਸਤ ਕਰਨ ਵਿੱਚ ਮਦਦ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।