ਲੁਧਿਆਣਾ, 30 ਮਾਰਚ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਚਿਠੀ ਕਲੋਨੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਚ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਸੀ.ਪੀ ਨਾਰਥ ਦਵਿੰਦਰ ਕੁਮਾਰ ਚੌਧਰੀ ਅਤੇ ਥਾਣਾ ਇੰਚਾਰਜ ਇੰਸਪੈਕਟਰ ਗਰੇਵਾਲ ਸਿੰਘ ਅੰਮ੍ਰਿਤ ਨੇ ਕੀਤੀ।
ਇਸ ਤਲਾਸ਼ੀ ਮੁਹਿੰਮ ਦੌਰਾਨ ਕਈ ਦਰਜਨ ਪੁਲੀਸ ਮੁਲਾਜ਼ਮਾਂ ਨੇ ਚਿਠੀ ਕਲੋਨੀ ਦੇ ਕਰੀਬ ਚਾਰ ਦਰਜਨ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਏ.ਸੀ.ਪੀ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਲੇਮ ਟਾਬਰੀ ਥਾਣਾ ਅਧੀਨ ਪੈਂਦੀ ਚਿਠੀ ਕਲੋਨੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਸਰਚ ਮੁਹਿੰਮ ਚਲਾਈ ਗਈ ਹੈ।
