ਮਿਆਂਮਾਰ ਤੇ ਥਾਈਲੈਂਡ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1644 ਹੋਈ, 3,408 ਤੋਂ ਵੱਧ ਜ਼ਖਮੀ

ਸੰਸਾਰ

ਨੇਪੀਦਾ, 30 ਮਾਰਚ,ਬੋਲੇ ਪੰਜਾਬ ਬਿਊਰੋ:
ਮਿਆਂਮਾਰ ‘ਚ ਸ਼ਨੀਵਾਰ ਦੁਪਹਿਰ 3:30 ਵਜੇ ਇਕ ਹੋਰ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.1 ਮਾਪੀ ਗਈ। ਇਸ ਤਰ੍ਹਾਂ ਪਿਛਲੇ 2 ਦਿਨਾਂ ‘ਚ 5 ਤੋਂ ਜ਼ਿਆਦਾ ਤੀਬਰਤਾ ਦੇ ਤਿੰਨ ਭੂਚਾਲ ਆ ਚੁੱਕੇ ਹਨ।
ਮਿਆਂਮਾਰ ‘ਚ ਸ਼ੁੱਕਰਵਾਰ ਸਵੇਰੇ 11:50 ‘ਤੇ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ ਭਾਰੀ ਤਬਾਹੀ ਹੋਈ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਸੀ। ਸੀਐਨਐਨ ਨੇ ਇੱਕ ਭੂ-ਵਿਗਿਆਨੀ ਦੇ ਹਵਾਲੇ ਨਾਲ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 334 ਪਰਮਾਣੂ ਬੰਬਾਂ ਦੇ ਧਮਾਕੇ ਦੇ ਬਰਾਬਰ ਸੀ।
ਨਿਊਜ਼ ਏਜੰਸੀ ਏਐਫਪੀ ਮੁਤਾਬਕ ਸ਼ਨੀਵਾਰ ਤੱਕ ਮਰਨ ਵਾਲਿਆਂ ਦੀ ਗਿਣਤੀ 1644 ਤੱਕ ਪਹੁੰਚ ਗਈ ਹੈ, ਜਦੋਂ ਕਿ 3,408 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ 139 ਲੋਕ ਲਾਪਤਾ ਹਨ। ਦੂਜੇ ਪਾਸੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ 30 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।