ਬਠਿੰਡਾ, 30 ਮਾਰਚ,ਬੋਲੇ ਪੰਜਾਬ ਬਿਊਰੋ :
ਸੰਗੀਤ ਦੀ ਰੂਹਾਨੀ ਦੁਨੀਆ ‘ਚ ਨਾਮਵਰ ਨਾਂ, ਪ੍ਰਸਿੱਧ ਸੂਫੀ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਹੁਣ ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਇੱਕ ਨਵੇਂ ਰੂਪ ਵਿੱਚ ਜੁੜ ਗਏ ਹਨ। ਉਨ੍ਹਾਂ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ‘ਪ੍ਰੋਫੈਸਰ ਆਫ਼ ਪ੍ਰੈਕਟਿਸ’ ਦਾ ਅਹੁਦਾ ਸੰਭਾਲਿਆ ਹੈ।
ਇਸ ਵਿਸ਼ੇਸ਼ ਮੌਕੇ ‘ਤੇ ਵਰਸਿਟੀ ਵੱਲੋਂ ਆਈਸੀਐਸਐਸਆਰ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਉਪ ਕੁਲਪਤੀ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਹੰਸ ਰਾਜ ਹੰਸ ਨੂੰ ਨਿਯੁਕਤੀ ਪੱਤਰ ਸੌਂਪਿਆ।
ਡਾ. ਗੁਰਪ੍ਰੀਤ ਕੌਰ (ਡੀਨ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਗੀਤ ਤੇ ਸੱਭਿਆਚਾਰ ਨੂੰ ਉਚਾਈਆਂ ‘ਤੇ ਪਹੁੰਚਾਉਣ ‘ਚ ਵਰਸਿਟੀ ਦਾ ਯੋਗਦਾਨ ਮਹੱਤਵਪੂਰਨ ਹੈ। ਉਨ੍ਹਾਂ ਨੇ ਹੰਸ ਰਾਜ ਹੰਸ ਨੂੰ ਇਸ ਨਵੇਂ ਅਹੁਦੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
