ਮੋਹਾਲੀ 31 ਮਾਰਚ ,ਬੋਲੇ ਪੰਜਾਬ ਬਿਊਰੋ :
ਤੜਕਸਾਰ ਲਾਈਟ ਪੁਆਇੰਟ ਬੂਥਗੜ੍ਹ ‘ਚ ਵਾਪਰੇ ਸੜਕ ਹਾਦਸਾ ਵਾਪਰਿਆ ਹੈ। ਇਥੇ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਕਾਰ ਡੀਵਾਇਡਰ ਤੇ ਜਾ ਚੜ੍ਹੀ ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ, ਪਰੰਤੂ ਤਿੰਨ ਵਿਦਿਆਰਥੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕਾਂ ਦੀ ਪਹਿਚਾਣ ਸ਼ੁਭਮ ਜਟਵਾਲ, ਰੁਬੀਨਾ, ਸੌਰਭ ਪਾਂਡੇ ਵਜੋਂ ਹੋਈ ਹੈ, ਜਦੋਂਕਿ ਮਾਨਵੇਂਦਰ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।