ਪੁਲਿਸ ਵੱਲੋਂ ਪ੍ਰੋਜੈਕਟ ਸੰਪਰਕ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਬਲਿਕ ਮੀਟਿੰਗ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਪ੍ਰੋਜੈਕਟ ਸੰਪਰਕ ਅਤੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਪਿੰਡ ਗੂਨੋ ਮਾਜਰਾ, ਤਹਿਸੀਲ ਖਰੜ ਜਿਲ੍ਹਾ ਐਸ ਏ ਐਸ ਨਗਰ ਵਿਖੇ ਪਬਲਿਕ ਮੀਟਿੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਦੀ ਮਦਦ ਤੋਂ ਬਿਨਾਂ ਨਸ਼ਾ ਖਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਆਓ ਸਾਰੇ ਮਿਲ ਕੇ ਉਪਰਾਲਾ ਕਰੀਏ, ਤਾਂ ਜੋ ਨੌਜਵਾਨ ਪੀੜੀ, ਜੋ ਆਪਣੇ ਰਾਹ ਤੋਂ ਭਟਕ ਚੁੱਕੀ ਹੈ, ਨੂੰ ਦੁਬਾਰਾ ਸਹੀ ਮਾਰਗ ਤੇ ਲਿਆ ਸਕੀਏ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ (ਲੋਕਾਂ) ਵੱਲੋਂ ਵੱਲੋਂ ਦਿੱਤੀ ਜਾਣਕਾਰੀ ਤੇ ਪੂਰਾ ਐਕਸ਼ਨ ਲਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀ ਐਸ ਪੀ ਕਰਨੈਲ ਸਿੰਘ ਨੇ ਪਿੰਡ ਦੇ ਨੌਜੁਆਨਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ।
ਇਸ ਮੀਟਿੰਗ ਦੌਰਾਨ ਪਿੰਡ ਵਾਸੀਆ ਨੂੰ ਜਨਤਕ ਸ਼ਿਕਾਇਤਾਂ ਲਈ ਆਵਾਜ਼ ਉਠਾਉਣ, ਸਥਾਨਕ ਚਿੰਤਾਵਾਂ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

  ਇਸ ਮੌਕੇ 'ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵਿੱਚ ਪਿੰਡ ਗੂਨੋ ਮਾਜਰਾ ਦੇ ਸਰਪੰਚ ਜਤਿੰਦਰ ਸਿੰਘ, ਪਰਮਿੰਦਰ ਸਿੰਘ, ਹਰਸ਼ਪ੍ਰੀਤ ਸਿੰਘ ਪ੍ਰਧਾਨ ਯੂਥ ਗਰੁੱਪ, ਗੁਰਪ੍ਰੀਤ ਸਿੰਘ ਮੈਬਰ, ਖੁਸ਼ਬੀਰ ਸਿੰਘ ਹੈਪੀ, ਕਰਮ ਸਿੰਘ ਨੰਬਰਦਾਰ, ਨਾਇਬ ਸਿੰਘ ਅਤੇ ਹੋਰ ਵਿਅਕਤੀਆ ਨੇ ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਚਲਾਈ ਗਈ ਇਸ ਮੁਹਿੰਮ ਸ਼ਲਾਘਾ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।