ਮੋਹਾਲੀ ‘ਚ ਨੌਜਵਾਨ ‘ਤੇ ਚਾਕੂ ਨਾਲ ਵਾਰ, 2 ਗ੍ਰਿਫਤਾਰ, ਰੀੜ੍ਹ ਦੀ ਹੱਡੀ ‘ਚ ਫਸਿਆ ਚਾਕੂ,

ਪੰਜਾਬ

ਮੋਹਾਲੀ 31 ਮਾਰਚ ,ਬੋਲੇ ਪੰਜਾਬ ਬਿਊਰੋ :

ਮੋਹਾਲੀ ਜ਼ਿਲੇ ਦੇ ਬਲਟਾਣਾ ‘ਚ ਇਕ ਨੌਜਵਾਨ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੀ ਪਿੱਠ ਵਿੱਚ ਚਾਕੂ ਨਾਲ ਵਾਰ ਕੀਤਾ, ਜੋ ਰੀੜ੍ਹ ਦੀ ਹੱਡੀ ਵਿੱਚ ਫਸ ਗਿਆ। ਜ਼ਖ਼ਮੀ ਨੌਜਵਾਨ ਨੂੰ ਚੰਡੀਗੜ੍ਹ ਸੈਕਟਰ-32 ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ‘ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਘਟਨਾ ਬੀਤੇ ਸ਼ਨੀਵਾਰ ਦੀ ਹੈ। ਬਲਟਾਣਾ ਚੌਕੀ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਪੀੜਤ 23 ਸਾਲਾ ਚੰਦਨ ਬਲਟਾਣਾ ਦੇ ਰਵਿੰਦਰਾ ਐਨਕਲੇਵ ਵਿੱਚ ਰਹਿੰਦਾ ਹੈ ਅਤੇ ਪੈਕਿੰਗ ਦਾ ਕੰਮ ਕਰਦਾ ਹੈ। ਉਹ ਰਾਤ ਨੂੰ ਕੰਮ ਖਤਮ ਕਰਕੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਸ਼ਰਾਬ ਦੇ ਠੇਕੇ ਕੋਲ ਕੁਝ ਵਿਅਕਤੀ ਆਪਸ ਵਿੱਚ ਲੜ ਪਏ ਅਤੇ ਉੱਪਰੋਂ ਸਮਾਨ ਸੁੱਟ ਰਹੇ ਸਨ।

ਚੰਦਨ ਨੇ ਉਨ੍ਹਾਂ ਨੂੰ ਰੋਕਿਆ ਅਤੇ ਕਿਹਾ ਕਿ ਇਸ ਕਾਰਨ ਕਿਸੇ ਨੂੰ ਸੱਟ ਲੱਗ ਸਕਦੀ ਹੈ। ਇਸ ਤੋਂ ਗੁੱਸੇ ‘ਚ ਆਏ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਚਾਕੂ ਉਸਦੀ ਰੀੜ੍ਹ ਦੀ ਹੱਡੀ ਵਿੱਚ ਫਸ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।