ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ ਅਤੇ ਇੱਕ ਹਫ਼ਤੇ ਵਿੱਚ ਕੰਮ ਦੇ 30 ਘੰਟੇ ਨਿਸ਼ਚਿਤ ਕੀਤੇ ਜਾਣ

ਪੰਜਾਬ

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਇਆ ਜਾਵੇ

ਹਰ ਇੱਕ ਨੂੰ ਸਿੱਖਿਆ ਮੁਫਤ ਅਤੇ ਲਾਜ਼ਮੀ ਦਾ ਅਧਿਕਾਰ ਹੋਵੇ

ਹਰ ਇੱਕ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਅਧਿਕਾਰ ਹੋਵੇ

1 ਅਪ੍ਰੈਲ 2025 ਮਾਨਸਾ,ਬੋਲੇ ਪੰਜਾਬ ਬਿਊਰੋ :

ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ-ਨੌਜਵਾਨਾਂ ਦੇ ਬੁਨਿਆਦੀ ਸੁਆਲਾਂ ਉੱਪਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜੀਵਨ ਨੂੰ ਸਮਰਪਿਤ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਹਰ ਇੱਕ ਲਈ ਸਿੱਖਿਆ ਮੁਫਤ ਅਤੇ ਲਾਜ਼ਮੀ ਹੋਵੇ,ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਇਆ ਜਾਵੇ,ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਰਾਜਾਂ ਨੂੰ ਸਿੱਖਿਆ ਨੀਤੀ ਬਣਾਉਣ ਦੇ ਅਧਿਕਾਰ ਦਿੱਤੇ ਜਾਣ,ਪੰਜਾਬ ਰਾਜ ਖੇਤੀ ਨੀਤੀ 2023 ਲਾਗੂ ਕੀਤੀ ਜਾਵੇ,ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਖ਼ੁਦਮੁਖ਼ਤਿਆਰ ਕਰਨ ਦੀ ਨੀਤੀ ਵਾਪਸ ਲਈ ਜਾਵੇ,ਵਿੱਦਿਅਕ ਅਦਾਰਿਆਂ ਦੀਆਂ ਗ੍ਰਾਂਟਾਂ ਅਤੇ ਫੰਡਾਂ ਉੱਪਰ ਕੱਟ ਲਗਾਉਣ ਦੀ ਨੀਤੀ ਵਾਪਸ ਲਈ ਜਾਵੇ। ਇਸ ਮੌਕੇ ਆਇਸਾ ਦੇ ਆਗੂ ਕੁਲਦੀਪ ਸਿੰਘ ਘਰਾਂਗਣਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਯੂ ਆਈ ਈ ਟੀ ਦੇ ਵਿਦਿਆਰਥੀ ਅਦਿੱਤਿਆ ਠਾਕੁਰ ਦੇ ਕਾਤਲਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ,ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਦੇ ਅਧਿਆਪਕਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਉਹਨਾਂ ਉੱਪਰ ਪਾਏ ਗਏ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਵਿਸ਼ਾਲ ਮੈਗਾ ਮਾਰਟ ਮਾਨਸਾ ਵੱਲੋਂ ਬਾਹਰ ਕੀਤੇ ਗਏ ਪਿੰਡ ਨੰਗਲ ਖੁਰਦ ਦੇ ਨੌਜਵਾਨ ਮਿੰਟੂ ਸਿੰਘ ਨੂੰ ਤੁਰੰਤ ਬਹਾਲ ਕੀਤਾ ਜਾਵੇ। ਆਗੂਆਂ ਨੇ ਵਿਦਿਆਰਥੀਆਂ ਨੂੰ ਉਕਤ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦੀ ਕਰਦਿਆਂ ਜਥੇਬੰਦੀ ਦੇ ਮੈਂਬਰ ਬਣਨ ਦੀ ਅਪੀਲ ਵ ਕੀਤੀ।ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।