ਫਤਹਿਗੜ੍ਹ ਸਾਹਿਬ, 1 ਅਪ੍ਰੈਲ (ਮਲਾਗਰ ਖਮਾਣੋਂ);
ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ (ਦਫ਼ਤਰੀ ਸਟਾਫ਼ ) ਰਜਿ 31 ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਜਲ ਸਪਲਾਈ ਵਿਭਾਗ ਦਫ਼ਤਰ ਵਿੱਚ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਆਗੂ ਸ਼ਰਨਜੀਤ ਸਿੰਘ, ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ , ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਅਤੇ ਜਰਨਲ ਸਕੱਤਰ ਕੁਲਵੀਰ ਸਿੰਘ , ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰੀ ਕਾਮਿਆਂ ਦੀਆਂ ਤਨਖਾਹਾਂ ਸਰਕਲ ਪਟਿਆਲਾ ਦੇ ਮੁਤਾਬਿਕ ਤਨਖਾਹਾਂ ਵਿੱਚ ਵਾਧਾ ਕਰਨ ਨੂੰ ਲੈ ਕੇ ਅੱਜ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ 2 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਸਰਕਲ ਪਟਿਆਲਾ ਚ ਕਾਮਿਆ ਦੀਆਂ ਤਨਖਾਹਾਂ ਵਿਚ ਵੱਖ ਵੱਖ ਸਮੇਂ ਤੇ ਵਾਧਾ ਕੀਤਾ ਜਾਦਾ ਹੈ ਪ੍ਰੰਤੂ ਅਧਿਕਾਰੀਆਂ ਵਲੋਂ ਜ਼ਿਲਾ ਫਤਹਿਗੜ੍ਹ ਸਾਹਿਬ ਵਿਖੇ ਦਫ਼ਤਰੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਵਾਰ ਵਾਰ ਜਥੇਬੰਦੀ ਵੱਲੋਂ ਤਨਖਾਹ ਦੇ ਸਬੰਧਿਤ ਮੋਕੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਕੋਈ ਹੱਲ ਨਹੀਂ ਕੀਤਾ ਗਿਆ ।ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ ਪਹਿਲਾਂ ਵੀ ਇਥੋਂ ਦੇ ਅਧਿਕਾਰੀਆਂ ਨਾਲ ਗੱਲਬਾਤ ਰਹੀ ਮੰਗਾਂ ਨੂੰ ਹੱਲ ਕਰਨ ਲਈ ਮਿਲਿਆ ਗਿਆ ਸੀ ਪ੍ਰੰਤੂ ਜਦ ਕੋਈ ਸੁਣਵਾਈ ਨਹੀਂ ਹੋਈ ਤਾ ਮਜਬੂਰ ਹੋ ਕੇ ਕਾਰਜਕਾਰੀ ਇੰਜੀਨੀਅਰ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਅੱਗੇ 2 ਅਪ੍ਰੈਲ ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੰਘਰਸ਼ ਦੋਰਾਨ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿਮੇਵਾਰੀ ਮੋਕੇ ਦੇ ਅਧਿਕਾਰੀਆਂ ਦੀ ਹੋਵੇਗੀ। ਆਉਣ ਵਾਲੇ ਦਿਨਾਂ ਵਿਚ ਪੂਰੀ ਤਿਆਰੀ ਨਾਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਦਵਿੰਦਰ ਸਿੰਘ ਖੰਟ, ਜਸਵੀਰ ਸਿੰਘ ਭੜੀ, ਸੁਖਦੇਵ ਸਿੰਘ, ਹਰਦੀਪ ਸਿੰਘ ਸਿੱਧੂਪੁਰ, ਨਿਰਮਲ ਸਿੰਘ ਭੈਣੀ, ਬਲਜੀਤ ਸਿੰਘ ਬਾਸੀਆਂ, ਹਰਦੀਪ ਸਿੰਘ , ਬਲਜਿੰਦਰ ਸਿੰਘ ਮਕਾਰੋਂਪੁਰ, ਕੁਲਦੀਪ ਸਿੰਘ ਜੱਸੜਾ, ਸੋਹਣ ਸਿੰਘ, ਗਣੇਸ਼, ਇੰਦਰਜੀਤ ਸਿੰਘ ਬੱਬੂ, ਰਾਜਵੀਰ, ਗੁਰਪ੍ਰੀਤ ਕੌਰ, ਪਵਨ, ਹਰਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਵਰਕਰ ਸਾਥੀ ਹਾਜ਼ਰ ਸਨ।