ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ

ਨੈਸ਼ਨਲ

ਰਾਂਚੀ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਝਾਰਖੰਡ ਦੇ ਸਾਹਿਬਗੰਜ ‘ਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੇਨ ਦੇ ਇੰਜਣ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਡਰਾਈਵਰਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ CISF ਦੇ ਤਿੰਨ ਜਵਾਨ ਵੀ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ, ਫਿਲਹਾਲ ਅਧਿਕਾਰਤ ਤੌਰ ‘ਤੇ ਸਿਰਫ ਦੋ ਮੌਤਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਕਰੀਬ ਸਾਢੇ ਤਿੰਨ ਵਜੇ ਦੀ ਦੱਸੀ ਜਾ ਰਹੀ ਹੈ। ਫਰੱਕਾ ਤੋਂ ਲਾਲਮਟੀਆ ਜਾ ਰਹੀ ਮਾਲ ਗੱਡੀ ਬਰਹੇਟ ਵਿਖੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।