ਮੁੱਖ ਮੰਤਰੀ ਭਗਵਾਨ ਮਾਨ ਨੂੰ ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਅਪੀਲ
ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਪਿੰਡ ਨੰਗਲ (ਫਿਲੌਰ) ‘ਚ “ਪ੍ਰਯੋਜਿਤ ਮਾੜੇ ਅਨਸਰਾਂ” (ਭਾੜੇ ਦੇ ਟੁੱਟਆਂ )ਨੇ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੇਰਨਾ ਸ੍ਰੋਤ ਬੁੱਤ ਦੇ ਸ਼ੀਸ਼ੇ ਦੇ ਫਰੇਮ ਉੱਤੇ ਖਾਲਿਸਤਾਨ ਪੱਖੀ ਭੜਕਾਊ ਨਾਅਰੇ ਲਿਖੇ,ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਇਸ ਕਾਇਰਤਾਪੂਰਨ ਕਾਰਵਾਈ ਦੀ ਨਿੰਦਾ ਕਰਦਾ ਹੈ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਂਤੀ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਜਾਪਦੀ ਹੈ। ਅੰਮ੍ਰਿਤਸਰ ਘਟਨਾ ਤੋਂ ਬਾਅਦ, ਸਰਕਾਰ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦੁਚਿੱਤੀ ਭਰੇ ਰਵੱਈਏ ਕਾਰਨ ਸਮਾਜ ਵਿਰੋਧੀ ਅਨਸਰਾਂ ਨੂੰ ਹੱਲਾਸ਼ੇਰੀ ਮਿਲਦੀ ਹੈ ਅਤੇ ਕੋਈ ਵੀ ਕਿਸੇ ਵੀ ਸਮੇਂ ਕੋਈ ਵੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਸਮੇਂ-ਸਮੇਂ ‘ਤੇ ਸਮਾਜ ਵਿਰੋਧੀ ਤਾਕਤਾਂ ਦੇ ਵੱਖ-ਵੱਖ ਰੂਪ ਉੱਭਰ ਰਹੇ ਹਨ ਪਰ ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਕਮਜ਼ੋਰ ਅਤੇ ਖਾਮੋਸ਼ ਹੁੰਦਾ ਜਾ ਰਿਹਾ ਹੈ ਜਦੋਂ ਕਿ ਸੁਚੇਤ ਰਹਿਣ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਰਾਜਨੀਤਿਕ ਹਿੱਤਾਂ ਲਈ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਦੇ ਭਾਈਚਾਰੇ ਦੀਆਂ ਭਾਵਨਾਵਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਇਹ ਕਿਹਾ ਗਿਆ ਕਿ ਗ੍ਰਹਿ ਵਿਭਾਗ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਿਹਾ ਹੈ। ਅਲਾਇੰਸ ਦੇ ਮੁਖੀ ਪਰਮਜੀਤ ਕੈਂਥ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਫਿਲੌਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਪੈਰੋਕਾਰਾਂ ਦੇ ਮਨਾਂ ਵਿੱਚ ਗੁੱਸਾ, ਨਾਰਾਜ਼ਗੀ ਅਤੇ ਅਸੰਤੁਸ਼ਟੀ ਪੈਦਾ ਕੀਤੀ ਹੈ। ਇਨ੍ਹਾਂ ਗੰਭੀਰ ਮਾਮਲਿਆਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ, ਜੋ ਦਿਨੋ-ਦਿਨ ਵੱਧ ਰਹੀਆਂ ਹਨ, ਨੂੰ ਰੋਕਿਆ ਜਾ ਸਕੇ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗਾ।