ਪਾਤੜਾਂ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸਬ ਡਿਵੀਜ਼ਨ ਪਾਤੜਾਂ ਦੇ ਕਸਬਾ ਬਾਦਸ਼ਾਹਪੁਰ ’ਚ ਬੀਤੀ ਅੱਧੀ ਰਾਤ ਇੱਕ ਭਿਆਨਕ ਧਮਾਕਾ ਸੁਣਨ ਨੂੰ ਮਿਲਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਾਕਾ ਪੁਲਿਸ ਚੌਂਕੀ ਦੇ ਨੇੜੇ ਹੋਇਆ, ਜਿਸ ਕਰਕੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਅਤੇ ਐਸਪੀਡੀ ਯੋਗੇਸ਼ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ।
ਫਿਲਹਾਲ, ਧਮਾਕੇ ਦੇ ਪਿੱਛੇ ਦੇ ਕਾਰਨ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ।
