ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਪੰਜਾਬ

ਜਲੰਧਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਇੱਕ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਮੁੱਖ ਬਾਜ਼ਾਰ ਆਦਮਪੁਰ ਦਾ ਰਹਿਣ ਵਾਲਾ ਸੀ। ਇਹ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਰਹਿ ਰਿਹਾ ਸੀ।
ਬੀਤੇ ਦਿਨ ਹਰਸ਼ ਗਿਰ ਨੂੰ ਇਟਲੀ ਵਿਚ ਦਿਲ ਦਾ ਦੌਰਾ ਪਿਆ। ਪਰਿਵਾਰ ਵਾਲੇ ਹਰਸ਼ ਗਿਰ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਚੁੱਕੀ ਸੀ। ਹਰਸ਼ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ‘ਚ ਸ਼ੋਕ ਦੀ ਲਹਿਰ ਹੈ।
ਮ੍ਰਿਤਕ ਆਦਮਪੁਰ ਦੇ ਸ਼੍ਰੀ ਦੇਵੀ ਮਾਤਾ ਮੰਦਿਰ (ਮੇਨ ਬਜ਼ਾਰ) ਦੇ ਮੁੱਖ ਪੁਜਾਰੀ ਮਹੰਤ ਨਰਿੰਦਰ ਗਿਰ ਦਾ ਭਤੀਜਾ ਸੀ। ਪੁਜਾਰੀ ਮਹੰਤ ਨਰਿੰਦਰ ਗਿਰ ਨੇ ਦੱਸਿਆ ਕਿ 22 ਸਾਲਾ ਹਰਸ਼ ਗਿਰ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ ਗਿਰ ਪਿਛਲੇ 10 ਸਾਲਾਂ ਤੋਂ ਇਟਲੀ ਦੇ ਫਲੋਰੈਂਸ ਸ਼ਹਿਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਹਰਸ਼ ਦਾ ਅੰਤਿਮ ਸਸਕਾਰ 2 ਅਪ੍ਰੈਲ ਨੂੰ ਇਟਲੀ ‘ਚ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।