ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਰੋਪਰ -ਭਾਗੋਮਾਜਰਾ ਯੁਵਕ ਸੇਵਾਵਾਂ ਕਲੱਬ 50 ਹਜ਼ਾਰ ਰੁਪਏ ਦੇਣ ਦਾ ਐਲਾਨ
ਮੋਹਾਲੀ ਇੱਕ ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ: ) ਮੋਹਾਲੀ ਵੱਲੋਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਤੇ 7ਵੇਂ ਧਾਲੀਵਾਲ ਸ਼ੂਟਿੰਗ (ਕੱਚੀ) ਮਹਾਕੁੰਭ ਅਤੇ ਪਹਿਲਾ ਕੁਸ਼ਤੀ ਮੁਕਾਬਲਾ (ਸ਼ਹੀਦ ਭਗਤ ਸਿੰਘ ਕੇਸਰੀ) ਜਿਸ ਵਿੱਚ 8 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਗਏ ਕਰਵਾਇਆ ਗਿਆ, ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਐਨ.ਆਰ.ਆਈ.ਭਰਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਖੇਡ ਮੇਲੇ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਵੀ ਹਾਜ਼ਰ ਰਹੇ, ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਜਿੱਥੇ ਖੇਡ ਦੇ ਸਮੂਹ ਅਹੁਦੇਦਾਰਾਂ ਅਤੇ ਪਿੰਡ ਦੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ, ਉੱਥੇ ਪਹਿਲੀ ਵਾਰੀ ਕੁਸ਼ਤੀ ਮੈਟ ਵਾਲੀ ਕਰਵਾਏ ਜਾਣ ਦੇ ਲਈ ਪ੍ਰਬੰਧਕਾਂ ਦੀ ਹੌਸਲਾ ਅਫਜਾਈ ਕੀਤੀ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਰਬਪੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ।

ਅਤੇ ਆਉਂਦੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ ਹਰ ਇੱਕ ਹਲਕੇ ਦੇ ਲਈ 5 ਕਰੋੜ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਹਰ ਹਲਕੇ ਦਾ ਸਰਵਪੱਖੀ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੂਰੀ ਹਿੰਮਤ ਅਤੇ ਉਤਸਾਹ ਦੇ ਨਾਲ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ, ਜਿਸ ਦੇ ਚਲਦੇ ਹੋਏ ਪੰਜਾਬ ਦੇ ਵਿੱਚ ਲਗਾਤਾਰ ਵੱਡੇ ਪੱਧਰ ਤੇ ਖੇਡ ਮੇਲੇ ਹੋ ਰਹੇ ਹਨ ਅਤੇ ਨੌਜਵਾਨ ਵਰਗ ਖੇਡਾਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡ ਮੈਦਾਨ ਵੱਲ ਜਾਣ ਨੂੰ ਵਧੇਰੇ ਤਰਜੀਹ ਦੇਣ ਲੱਗ ਪਿਆ ਹੈ। ਅਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੇਰੇ ਹਲਕੇ ਮੋਹਾਲੀ ਦੇ ਵਿੱਚ ਵੱਡੀ ਪੱਧਰ ਤੇ ਖੇਡ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਰੇਕ ਪਿੰਡ ਦੇ ਵਿੱਚ ਕਈ- ਕਈ ਖੇਡ ਮੇਲੇ ਫਿਰ ਭਾਵੇਂ ਉਹ ਕਿਸੇ ਵੀ ਖੇਡ ਨਾਲ ਸੰਬੰਧਿਤ ਹੋਵੇ, ਕਰਵਾਏ ਜਾ ਰਹੇ ਹਨ, ਉਹਨਾਂ ਕਿਹਾ ਕਿ ਬਿਨਾਂ ਸ਼ੱਕ ਇਸ ਦੇ ਨਾਲ ਖੇਡ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਪੂਰਨਿਆਂ ਤੋਂ ਸਾਡੀ ਆਉਣ ਵਾਲੇ ਪੀੜੀ ਨੂੰ ਹੋਰ ਪ੍ਰੇਰਨਾ ਮਿਲੇਗੀ ਅਤੇ ਉਹ ਵੀ ਇਸੇ ਰਾਹ ਤੇ ਚੱਲ ਕੇ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਰਹਿਣਗੇ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਪਿੰਡ ਦੇ ਕਲੱਬ ਨੂੰ 50 ਹਜ਼ਾਰ ਦੇਣ ਦਾ ਐਲਾਨ ਕੀਤਾ ਗਿਆ, ਇਸ ਮੌਕੇ ਤੇ ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ, ਜਥੇਦਾਰ ਬਲਵੀਰ ਸਿੰਘ- ਸਰਪੰਚ ਬੈਰੋਪੁਰ, ਅਵਤਾਰ ਸਿੰਘ ਟਿਵਾਣਾ, ਰੇਸ਼ਮ ਸਿੰਘ ਸਾਬਕਾ ਸਰਪੰਚ, ਰਾਜਨ – ਮੁੱਖ ਪ੍ਰਬੰਧਕ, ਅਵਤਾਰ ਮੌਲੀ, ਆਰ.ਪੀ. ਸ਼ਰਮਾ,
ਹਰਮੇਸ਼ ਸਿੰਘ- ਕੁੰਬੜਾ,ਹਰਪਾਲ ਸਿੰਘ ਚੰਨਾ,ਅਵਤਾਰ ਸਿੰਘ- ਝਾਮਪੁਰ, ਭੁਪਿੰਦਰ ਸਿੰਘ ਮੌਲੀ, ਹਰਬਿੰਦਰ ਸਿੰਘ ਸੈਣੀ, ਪ੍ਰਗਟ ਸਿੰਘ ਵੀ ਹਾਜ਼ਰ ਸਨ,,