ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਹੀਂ ਰਹੇ

ਚੰਡੀਗੜ੍ਹ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬੀ ਸੰਗੀਤ ਜਗਤ ‘ਚ ਅੱਜ ਗਹਿਰੀ ਉਦਾਸੀ ਛਾ ਗਈ, ਜਦੋਂ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਕਾਲ ਚਲਾਣੇ ਦੀ ਖ਼ਬਰ ਆਈ।
ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੀ ਰੇਸ਼ਮ ਕੌਰ ਦਾ ਇਲਾਜ ਟੈਗੋਰ ਹਸਪਤਾਲ, ਜਲੰਧਰ ‘ਚ ਚਲ ਰਿਹਾ ਸੀ। ਬੁੱਧਵਾਰ ਦੁਪਹਿਰ 1 ਵਜੇ, ਉਨ੍ਹਾਂ ਨੇ ਅੰਤਿਮ ਸਾਹ ਲਏ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਹੰਸਰਾਜ ਹੰਸ ਦੇ ਮਿੱਤਰ, ਰਿਸ਼ਤੇਦਾਰ ਤੇ ਪ੍ਰਸ਼ੰਸਕ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ਅਤੇ ਦੁੱਖ ਸਾਂਝਾ ਕਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।