ਕੈਬਨਿਟ ਮੰਤਰੀ ਦੀ ਮੀਟਿੰਗ ਦੀ ਮੀਟਿੰਗ ਵਿੱਚ ਹੋਏ ਫੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਜਾਵੇਗੀ ਜੱਦੋ ਜਹਿਦ
ਫ਼ਤਿਹਗੜ੍ਹ ਸਾਹਿਬ,2, ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੋਲਾ ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ,ਬਿੱਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਅਤੇ ਦਰਜਾ ਚਾਰ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਜਿਨ੍ਹਾਂ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੈਨਲ ਮੀਟਿੰਗ ਵਿੱਚ ਚਰਚਾ ਹੋ ਚੁੱਕੀ ਸੀ ਅਤੇ ਜਿਸ ਸਬੰਧੀ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀਆਂ ਵੱਲੋਂ ਫੀਲਡ ਮੁਲਾਜ਼ਮਾਂ ਦੇ ਤਰਸ ਦੇ ਆਧਾਰ ਤੇ ਨੌਕਰੀਆਂ, ਦਰਜ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਵਿਭਾਗ ਦੇ ਪਾਵਰਾਂ ਦੀ ਵੰਡ, ਮਾਨਯੋਗ ਅਦਾਲਤੀ ਫੈਸਲਿਆਂ ਨੂੰ ਲਾਗੂ ਕਰਨਾ, ਫੀਲਡ ਮੁਲਾਜ਼ਮਾਂ ਤੇ ਵਿੱਤ ਵਿਭਾਗ ਵੱਲੋਂ ਤੈਅ ਕੀਤੇ ਸ਼ਹਿਰਾਂ ਦੇ ਹਾਊਸ ਰੈਂਟ ਲਾਗੂ ਕਰਨ, ਅਤੇ ਹੋਰ ਵਿਭਾਗੀ ਮੰਗਾਂ ਸਬੰਧੀ ਚਰਚਾ ਕੀਤੀ ਗਈ ਸੀ। ਇਹਨਾਂ ਮੰਗਾਂ ਤੇ ਅਮਲੀ ਰੂਪ ਦੇਣ ਲਈ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਮੁੱਖ ਦਫਤਰ ਵੱਲੋਂ 16 ਅਪ੍ਰੈਲ ਨੂੰ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸੱਦਾ ਪੱਤਰ ਦਿੱਤਾ ਗਿਆ ਹੈ। ਇਹਨਾਂ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਫੀਲਡ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਕੈਬਨਿਟ ਮੰਤਰੀ ਦੀ ਹਾਜ਼ਰੀ ਵਿੱਚ ਹੋਈ ਸਹਿਮਤੀ ਦੇ ਨੋਟੀਫਿਕੇਸ਼ਨ ਜਾਰੀ ਕਰਵਾਏ ਜਾਣਗੇ। ਇਹਨਾਂ ਆਗੂਆਂ ਨੇ ਵਿਭਾਗ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦੀ ਨਿਖੇਦੀ ਕਰਦਿਆਂ ਮੰਗ ਕੀਤੀ ਗਈ ਕਿ ਪੰਚਾਇਤਾਂ ਅਧੀਨ ਪਹਿਲਾਂ ਦਿੱਤੀਆਂ ਸਕੀਮਾਂ ਜੋ ਲੰਮੇ ਸਮੇਂ ਤੋਂ ਬੰਦ ਪਈਆਂ ਹਨ ਨੂੰ ਵਿਭਾਗ ਵਿੱਚ ਲਿਆਂਦਾ ਜਾਵੇ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਇੱਕ ਸਾਰ ਮਿਲ ਸਕ।