ਜਲੰਧਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਨਗਰ ਨਿਗਮ ਦੀ ਟੀਮ ਨੇ ਮੰਗਲਵਾਰ ਦੇਰ ਰਾਤ ਗੈਰ-ਕਾਨੂੰਨੀ ਤਰੀਕੇ ਨਾਲ ਬਣੀਆਂ 13 ਵਪਾਰਕ ਦੁਕਾਨਾਂ ਨੂੰ ਸੀਲ ਕਰ ਦਿੱਤਾ।ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਨਿਰਦੇਸ਼ਾਂ ’ਤੇ ਏਟੀਪੀ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।
ਨਗਰ ਨਿਗਮ ਨੇ ਪਹਿਲਾਂ ਨੋਟਿਸ ਜਾਰੀ ਕਰਕੇ ਦੁਕਾਨ ਮਾਲਕਾਂ ਨੂੰ ਕਾਨੂੰਨੀ ਕਾਰਵਾਈ ਲਈ ਮੌਕਾ ਦਿੱਤਾ, ਪਰ ਉਨ੍ਹਾਂ ਵੱਲੋਂ ਕੋਈ ਜਾਇਜ਼ ਦਸਤਾਵੇਜ਼ ਪੇਸ਼ ਨਾ ਕਰਨ ਕਾਰਨ ਇਹ ਕੰਮਵਾਈ ਹੋਈ।ਪੁਲਿਸ ਸੁਰੱਖਿਆ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਨਿਗਮ ਦੀ ਟੀਮ ਵਿੱਚ ਇੰਸਪੈਕਟਰ ਅਜੈ, ਮੋਹਿਤ, ਨਮਨ, ਮਹਿੰਦਰ ਅਤੇ ਸਚਿਨ ਵੀ ਮੌਜੂਦ ਰਹੇ।
ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਨਿਰਮਾਣਾਂ ’ਤੇ ਸਖ਼ਤ ਰੁਖ ਅਪਣਾਇਆ ਜਾ ਰਿਹਾ ਹੈ, ਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
