ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫਤਾਰ

ਪੰਜਾਬ

ਅੰਮ੍ਰਿਤਸਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਵਲੋਂ ਸਪੋਰਟ ਕੀਤੇ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ‘ਚ ਪੁਲਸ ਨੇ ਦੋਸ਼ੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲੀਸ ਫਿਲਹਾਲ ਇਸ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ ਕਿਉਂਕਿ ਉਕਤ ਮੁਲਜ਼ਮ ਆਈ.ਐਸ.ਆਈ. ਦੇ ਇਸ਼ਾਰੇ ‘ਤੇ ਇਸ ਹੈਂਡ ਗ੍ਰੇਨੇਡ ਦੀ ਵਰਤੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਪਰ ਆਖਰੀ ਸਮੇਂ ‘ਤੇ ਇਸ ਨੂੰ ਫੜ ਕੇ ਪੁਲਸ ਨੇ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ।
ਇਸ ਤਰ੍ਹਾਂ ਪੁਲਿਸ ਨੂੰ ਸਫਲਤਾ ਮਿਲੀ ਹੈ ਅਤੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਟਲ ਗਿਆ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾ ਰਹੀ ਹੈ ਕਿ ਉਹ ਹੈਂਡ ਗ੍ਰੇਨੇਡ ਕਿੱਥੋਂ ਲਿਆਇਆ ਅਤੇ ਕਿੱਥੇ ਵਰਤਣਾ ਸੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।