ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਵੀਰਵਾਰ ਸਵੇਰੇ 11.40 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਬਜਟ ਸੈਸ਼ਨ ਤੋਂ ਬਾਅਦ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੋਵੇਗੀ।
ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।ਬਜਟ ਸੈਸ਼ਨ ਦੇ ਬਾਅਦ ਇਹ ਪਹਿਲੀ ਮੀਟਿੰਗ ਹੋਣ ਕਰਕੇ ਇਸ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ। ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ, ਸਰਕਾਰੀ ਕਰਮਚਾਰੀਆਂ ਅਤੇ ਵਪਾਰੀਆਂ ਨਾਲ ਜੁੜੇ ਮੁੱਦਿਆਂ ’ਤੇ ਵੀ ਗੱਲਬਾਤ ਹੋ ਸਕਦੀ ਹੈ।
