ਚੰਡੀਗੜ੍ਹ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ‘ਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਦੀ ਪੰਜਾਬ ਪੁਲਿਸ ਵੱਲੋਂ ਕੁੱਟਮਾਰ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲੀਸ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਪੰਜਾਬ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ।
ਇਸ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਅਤੇ ਬਿਆਨ ਵੀ ਦਰਜ ਕੀਤੇ ਪਰ ਹਾਈ ਕੋਰਟ ਨੇ ਪੰਜਾਬ ਪੁਲੀਸ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਬਾਠ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।
