ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ

ਪੰਜਾਬ

ਡੇਰਾ ਬਾਬਾ ਨਾਨਕ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਖ਼ਿਲਾਫ਼ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਕਰਤਾਰਪੁਰ ਕੋਰੀਡੋਰ ’ਤੇ ਪਹੁੰਚ ਕੇ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ।
ਰਾਜਪਾਲ ਨੇ ਇਸ ਮੌਕੇ ’ਤੇ ਗੁਰੂ ਨਾਨਕ ਦੇਵ ਜੀ ਦੀ ਧਰਤੀ ਡੇਰਾ ਬਾਬਾ ਨਾਨਕ ਤੋਂ ਇਹ ਸੰਦੇਸ਼ ਦਿੱਤਾ ਕਿ “ਨਸ਼ਾ ਮੁਕਤ ਸਮਾਜ” ਬਣਾਉਣ ਲਈ ਹਰ ਪੰਜਾਬੀ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ਼ਹੀਦਾਂ ਦੀ ਧਰਤੀ ਅੰਮ੍ਰਿਤਸਰ ’ਚ ਸਮਾਪਤ ਹੋਵੇਗੀ।
ਰਾਜਪਾਲ ਨੇ ਚੇਤਾਵਨੀ ਦਿੱਤੀ ਕਿ ਨੌਜਵਾਨ ਨਸ਼ਿਆਂ ਦੀ ਚਪੇਟ ’ਚ ਆ ਰਹੇ ਹਨ, ਜਿਸ ਕਾਰਨ ਪੰਜਾਬ ਦੀ ਤਾਕਤ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੰਗਲਾ ਪੰਜਾਬ ਵੇਖਣਾ ਚਾਹੁੰਦੇ ਹਾਂ, ਤਾਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਪਵੇਗਾ।
ਇਸ ਯਾਤਰਾ ਵਿੱਚ ਬੀਐਸਐਫ, ਜ਼ਿਲ੍ਹਾ ਪ੍ਰਸ਼ਾਸਨ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।